ਪੀਡੀਐਫ ਪੁਸਤਕਾਂ📚📖
Статистика- Последний пост
- 13 авг.
- Последнее чтение
- 13 авг.
- Постов за неделю
- 18
- Всего постов
- 20
- Тип
- открытый
- Язык
- pa
- В каталоге с
- 13 авг.
- 1/24сутки в ленте
- 648
- 1/48двое суток
- 742
- 1/72трое суток
- 800
Оценка по просмотрам недавних постов: пост набирает почти всё за первые сутки.
Посты
🍃🌹💐 ਅੱਜ ਦਾ ਹੁਕਮਨਾਮਾ ਸਾਹਿਬ🙏 (ਆਡੀਓ) ┈ ┈┉❀🍃🌺🍃❀┉┈ ┈
🍃🌹💐 ਅੱਜ ਦਾ ਫੁਰਮਾਨ ਸੱਚਖੰਡ ਸ਼੍ਰੀ ਹਰਿਮੰਦਰ ਸਾਹਿਬ ਸੋਰਠਿ ਮਹਲਾ ੧ ॥ ਤੂ ਪ੍ਰਭ ਦਾਤਾ ਦਾਨਿ ਮਤਿ ਪੂਰਾ ਹਮ ਥਾਰੇ ਭੇਖਾਰੀ ਜੀਉ ॥ ਮੈ ਕਿਆ ਮਾਗਉ ਕਿਛੁ ਥਿਰੁ ਨ ਰਹਾਈ ਹਰਿ ਦੀਜੈ ਨਾਮੁ ਪਿਆਰੀ ਜੀਉ ॥੧॥ ਘਟਿ ਘਟਿ ਰਵਿ ਰਹਿਆ ਬਨਵਾਰੀ ॥ ਜਲਿ ਥਲਿ ਮਹੀਅਲਿ ਗੁਪਤੋ ਵਰਤੈ ਗੁਰ ਸਬਦੀ ਦੇਖਿ ਨਿਹਾਰੀ ਜੀਉ ॥ ਰਹਾਉ ॥ ਮਰਤ ਪਇਆਲ ਅਕਾਸੁ ਦਿਖਾਇਓ ਗੁਰਿ ਸਤਿਗੁਰਿ ਕਿਰਪਾ ਧਾਰੀ ਜੀਉ ॥ ਸੋ ਬ੍ਰਹਮੁ ਅਜੋਨੀ ਹੈ ਭੀ ਹੋਨੀ ਘਟ ਭੀਤਰਿ ਦੇਖੁ ਮੁਰਾਰੀ ਜੀਉ ॥੨॥ ਜਨਮ ਮਰਨ ਕਉ ਇਹੁ ਜਗੁ ਬਪੁੜੋ ਇਨਿ ਦੂਜੈ ਭਗਤਿ ਵਿਸਾਰੀ ਜੀਉ ॥ ਸਤਿਗੁਰੁ ਮਿਲੈ ਤ ਗੁਰਮਤਿ ਪਾਈਐ ਸਾਕਤ ਬਾਜੀ ਹਾਰੀ ਜੀਉ ॥੩॥ ਸਤਿਗੁਰ ਬੰਧਨ ਤੋੜਿ ਨਿਰਾਰੇ ਬਹੁੜਿ ਨ ਗਰਭ ਮਝਾਰੀ ਜੀਉ ॥ ਨਾਨਕ ਗਿਆਨ ਰਤਨੁ ਪਰਗਾਸਿਆ ਹਰਿ ਮਨਿ ਵਸਿਆ ਨਿਰੰਕਾਰੀ ਜੀਉ ॥੪॥੮॥ ਪੰਜਾਬੀ ਵਿਆਖਿਆ ਹੇ ਪ੍ਰਭੂ ਜੀ! ਤੂੰ ਸਾਨੂੰ ਸਭ ਪਦਾਰਥ ਦੇਣ ਵਾਲਾ ਹੈਂ, ਦਾਤਾਂ ਦੇਣ ਵਿਚ ਤੂੰ ਕਦੇ ਖੁੰਝਦਾ ਨਹੀਂ, ਅਸੀ ਤੇਰੇ (ਦਰ ਦੇ) ਮੰਗਤੇ ਹਾਂ । ਮੈਂ ਤੈਥੋਂ ਕੇਹੜੀ ਸ਼ੈ ਮੰਗਾਂ? ਕੋਈ ਸ਼ੈ ਸਦਾ ਟਿਕੀ ਰਹਿਣ ਵਾਲੀ ਨਹੀਂ । (ਹਾਂ, ਤੇਰਾ ਨਾਮ ਸਦਾ-ਥਿਰ ਰਹਿਣ ਵਾਲਾ ਹੈ) ਹੇ ਹਰੀ! ਮੈਨੂੰ ਆਪਣਾ ਨਾਮ ਦੇਹ, ਮੈਂ ਤੇਰੇ ਨਾਮ ਨੂੰ ਪਿਆਰ ਕਰਾਂ ।੧।ਪਰਮਾਤਮਾ ਹਰੇਕ ਸਰੀਰ ਵਿਚ ਵਿਆਪਕ ਹੈ । ਪਾਣੀ ਵਿਚ ਧਰਤੀ ਵਿਚ, ਧਰਤੀ ਦੇ ਉਪਰ ਆਕਾਸ਼ ਵਿਚ ਹਰ ਥਾਂ ਮੌਜੂਦ ਹੈ ਪਰ ਲੁਕਿਆ ਹੋਇਆ ਹੈ । (ਹੇ ਮਨ!) ਗੁਰੂ ਦੇ ਸ਼ਬਦ ਦੀ ਰਾਹੀਂ ਉਸ ਨੂੰ ਵੇਖ ।ਰਹਾਉ।(ਹੇ ਭਾਈ! ਜਿਸ ਮਨੁੱਖ ਉੱਤੇ) ਗੁਰੂ ਨੇ ਸਤਿਗੁਰੂ ਨੇ ਕਿਰਪਾ ਕੀਤੀ ਉਸ ਨੂੰ ਉਸ ਨੇ ਧਰਤੀ ਆਕਾਸ਼ ਪਾਤਾਲ (ਸਾਰਾ ਜਗਤ ਪਰਮਾਤਮਾ ਦੀ ਹੋਂਦ ਨਾਲ ਭਰਪੂਰ) ਵਿਖਾ ਦਿੱਤਾ । ਉਹ ਪਰਮਾਤਮਾ ਜੂਨਾਂ ਵਿਚ ਨਹੀਂ ਆਉਂਦਾ, ਹੁਣ ਭੀ ਮੌਜੂਦ ਹੈ ਅਗਾਂਹ ਨੂੰ ਮੌਜੂਦ ਰਹੇਗਾ, (ਹੇ ਭਾਈ!) ਉਸ ਪ੍ਰਭੂ ਨੂੰ ਤੂੰ ਆਪਣੇ ਹਿਰਦੇ ਵਿਚ (ਵੱਸਦਾ) ਵੇਖ ।੨।ਇਹ ਭਾਗ-ਹੀਣ ਜਗਤ ਜਨਮ ਮਰਨ ਦਾ ਗੇੜ ਸਹੇੜ ਬੈਠਾ ਹੈ ਕਿਉਂਕਿ ਇਸ ਨੇ ਮਾਇਆ ਦੇ ਮੋਹ ਵਿਚ ਪੈ ਕੇ ਪਰਮਾਤਮਾ ਦੀ ਭਗਤੀ ਭੁਲਾ ਦਿੱਤੀ ਹੈ । ਜੇ ਸਤਿਗੁਰੂ ਮਿਲ ਪਏ ਤਾਂ ਗੁਰੂ ਦੇ ਉਪਦੇਸ਼ ਤੇ ਤੁਰਿਆਂ (ਪ੍ਰਭੂ ਦੀ ਭਗਤੀ) ਪ੍ਰਾਪਤ ਹੁੰਦੀ ਹੈ, ਪਰ ਮਾਇਆ-ਵੇੜ੍ਹੇ ਜੀਵ (ਭਗਤੀ ਤੋਂ ਖੁੰਝ ਕੇ ਮਨੁੱਖਾ ਜਨਮ ਦੀ) ਬਾਜ਼ੀ ਹਾਰ ਜਾਂਦੇ ਹਨ ।੩।ਹੇ ਸਤਿਗੁਰੂ! ਮਾਇਆ ਦੇ ਬੰਧਨ ਤੋੜ ਕੇ ਜਿਨ੍ਹਾਂ ਬੰਦਿਆਂ ਨੂੰ ਤੂੰ ਮਾਇਆ ਤੋਂ ਨਿਰਲੇਪ ਕਰ ਦੇਂਦਾ ਹੈਂ, ਉਹ ਮੁੜ ਜਨਮ ਮਰਨ ਦੇ ਗੇੜ ਵਿਚ ਨਹੀਂ ਪੈਂਦਾ । ਹੇ ਨਾਨਕ! (ਗੁਰੂ ਦੀ ਕਿਰਪਾ ਨਾਲ ਜਿਨ੍ਹਾਂ ਦੇ ਅੰਦਰ ਪਰਮਾਤਮਾ ਦੇ) ਗਿਆਨ ਦਾ ਰਤਨ ਚਮਕ ਪੈਂਦਾ ਹੈ, ਉਹਨਾਂ ਦੇ ਮਨ ਵਿਚ ਹਰੀ ਨਿਰੰਕਾਰ (ਆਪ) ਆ ਵੱਸਦਾ ਹੈ ।੪।੮। ਵਾਹਿਗੁਰੂ ਜੀ ਕਾ ਖਾਲਸਾ ਵਾਹਿਗੁਰੂ ਜੀ ਕੀ ਫਤਿਹ
💐🌺🌹 ਅਗਸਤ 13, 2026💐 ਵੀਰਵਾਰ,29 ਸਾਉਣ (ਸੰਮਤ ੫੫੮ ਨਾਨਕਸ਼ਾਹੀ) 🌺🌺🌺🌺🌺🌺🌺🌺🌺🌺🌺
видео или голосовое, без подписи
видео или голосовое, без подписи
видео или голосовое, без подписи
🍃🌹💐 ਅੱਜ ਦਾ ਹੁਕਮਨਾਮਾ ਸਾਹਿਬ🙏 (ਆਡੀਓ) ┈ ┈┉❀🍃🌺🍃❀┉┈ ┈
🍃🌹💐 ਅੱਜ ਦਾ ਫੁਰਮਾਨ ਸੱਚਖੰਡ ਸ਼੍ਰੀ ਹਰਿਮੰਦਰ ਸਾਹਿਬ ਸਲੋਕੁ ਮਃ ੩ ॥ ਸਤਿਗੁਰ ਕੀ ਪਰਤੀਤਿ ਨ ਆਈਆ ਸਬਦਿ ਨ ਲਾਗੋ ਭਾਉ ॥ ਓਸ ਨੋ ਸੁਖੁ ਨ ਉਪਜੈ ਭਾਵੈ ਸਉ ਗੇੜਾ ਆਵਉ ਜਾਉ ॥ ਨਾਨਕ ਗੁਰਮੁਖਿ ਸਹਜਿ ਮਿਲੈ ਸਚੇ ਸਿਉ ਲਿਵ ਲਾਉ ॥ ੧॥ ਮਃ ੩ ॥ ਏ ਮਨ ਐਸਾ ਸਤਿਗੁਰੁ ਖੋਜਿ ਲਹੁ ਜਿਤੁ ਸੇਵਿਐ ਜਨਮ ਮਰਣ ਦੁਖੁ ਜਾਇ ॥ ਸਹਸਾ ਮੂਲਿ ਨ ਹੋਵਈ ਹਉਮੈ ਸਬਦਿ ਜਲਾਇ ॥ ਕੂੜੈ ਕੀ ਪਾਲਿ ਵਿਚਹੁ ਨਿਕਲੈ ਸਚੁ ਵਸੈ ਮਨਿ ਆਇ ॥ ਅੰਤਰਿ ਸਾਂਤਿ ਮਨਿ ਸੁਖੁ ਹੋਇ ਸਚ ਸੰਜਮਿ ਕਾਰ ਕਮਾਇ ॥ ਨਾਨਕ ਪੂਰੈ ਕਰਮਿ ਸਤਿਗੁਰੁ ਮਿਲੈ ਹਰਿ ਜੀਉ ਕਿਰਪਾ ਕਰੇ ਰਜਾਇ ॥੨॥ ਪਉੜੀ ॥ ਜਿਸੁ ਕੈ ਘਰਿ ਦੀਬਾਨੁ ਹਰਿ ਹੋਵੈ ਤਿਸ ਕੀ ਮੁਠੀ ਵਿਚਿ ਜਗਤੁ ਸਭੁ ਆਇਆ ॥ ਤਿਸ ਕਉ ਤਲਕੀ ਕਿਸੈ ਦੀ ਨਾਹੀ ਹਰਿ ਦੀਬਾਨਿ ਸਭਿ ਆਣਿ ਪੈਰੀ ਪਾਇਆ ॥ ਮਾਣਸਾ ਕਿਅਹੁ ਦੀਬਾਣਹੁ ਕੋਈ ਨਸਿ ਭਜਿ ਨਿਕਲੈ ਹਰਿ ਦੀਬਾਣਹੁ ਕੋਈ ਕਿਥੈ ਜਾਇਆ ॥ ਸੋ ਐਸਾ ਹਰਿ ਦੀਬਾਨੁ ਵਸਿਆ ਭਗਤਾ ਕੈ ਹਿਰਦੈ ਤਿਨਿ ਰਹਦੇ ਖੁਹਦੇ ਆਣਿ ਸਭਿ ਭਗਤਾ ਅਗੈ ਖਲਵਾਇਆ ॥ ਹਰਿ ਨਾਵੈ ਕੀ ਵਡਿਆਈ ਕਰਮਿ ਪਰਾਪਤਿ ਹੋਵੈ ਗੁਰਮੁਖਿ ਵਿਰਲੈ ਕਿਨੈ ਧਿਆਇਆ ॥੧੪॥ ਪੰਜਾਬੀ ਵਿਆਖਿਆ ਜਿਸ ਮਨੁੱਖ ਨੂੰ ਸਤਿਗੁਰੂ ਤੇ ਭਰੋਸਾ ਨਹੀਂ ਬਣਿਆ ਤੇ ਸਤਿਗੁਰੂ ਦੇ ਸ਼ਬਦ ਵਿਚ ਜਿਸ ਦਾ ਪਿਆਰ ਨਹੀਂ ਲੱਗਾ ਉਸ ਨੂੰ ਕਦੇ ਸੁਖ ਨਹੀਂ, ਭਾਵੇਂ (ਗੁਰੂ ਪਾਸ) ਸੌ ਵਾਰੀ ਆਵੇ ਜਾਏ । ਹੇ ਨਾਨਕ! ਜੇ ਗੁਰੂ ਦੇ ਸਨਮੁਖ ਹੋ ਕੇ ਸੱਚੇ ਵਿਚ ਲਿਵ ਜੋੜੀਏ ਤਾਂ ਪ੍ਰਭੂ ਸਹਿਜੇ ਹੀ ਮਿਲ ਪੈਂਦਾ ਹੈ ।੧। ਹੇ ਮੇਰੇ ਮਨ! ਇਹੋ ਜਿਹਾ ਸਤਿਗੁਰੂ ਖੋਜ ਕੇ ਲੱਭ, ਜਿਸ ਦੀ ਸੇਵਾ ਕੀਤਿਆਂ ਤੇਰਾ ਸਾਰੀ ਉਮਰ ਦਾ ਦੁਖ ਦੂਰ ਹੋ ਜਾਏ; ਕਦੇ ਉੱਕਾ ਹੀ ਚਿੰਤਾ ਨਾ ਹੋਵੇ ਤੇ (ਉਸ ਸਤਿਗੁਰੂ ਦੇ) ਸ਼ਬਦ ਨਾਲ ਤੇਰੀ ਹਉਮੈ ਸੜ ਜਾਏ; ਤੇਰੇ ਅੰਦਰੋਂ ਕੂੜ ਦੀ ਕੰਧ ਦੂਰ ਹੋ ਜਾਏ ਤੇ ਮਨ ਵਿਚ ਸੱਚਾ ਹਰੀ ਆ ਵੱਸੇ, ਅਤੇ ਹੇ ਮਨ! (ਉਸ ਸਤਿਗੁਰੂ ਦੇ ਦੱਸੇ ਹੋਏ) ਸੰਜਮ ਵਿਚ ਸੱਚੀ ਕਾਰ ਕਰ ਕੇ ਤੇਰੇ ਅੰਦਰ ਸ਼ਾਂਤੀ ਤੇ ਸੁਖ ਹੋ ਜਾਏ । ਹੇ ਨਾਨਕ! ਜਦੋਂ ਹਰੀ ਆਪਣੀ ਰਜ਼ਾ ਵਿਚ ਮੇਹਰ ਕਰਦਾ ਹੈ ਤਦੋਂ (ਇਹੋ ਜਿਹਾ) ਸਤਿਗੁਰੂ ਪੂਰੀ ਬਖ਼ਸ਼ਸ਼ ਨਾਲ ਹੀ ਮਿਲਦਾ ਹੈ ।੨। ਜਿਸ ਮਨੁੱਖ ਦੇ ਹਿਰਦੇ ਵਿਚ (ਸਭ ਦਾ) ਹਾਕਮ ਪ੍ਰਭੂ ਵੱਸਦਾ ਹੋਵੇ, ਸਾਰਾ ਸੰਸਾਰ ਉਸ ਦੇ ਵੱਸ ਵਿਚ ਆ ਜਾਂਦਾ ਹੈ, ਉਸ ਨੂੰ ਕਿਸੇ ਦੀ ਕਾਣ ਨਹੀਂ ਹੁੰਦੀ, (ਸਗੋਂ) ਪਰਮਾਤਮਾ ਹਾਕਮ ਨੇ ਸਾਰਿਆਂ ਨੂੰ ਲਿਆ ਕੇ ਉਸ ਦੀ ਚਰਨੀਂ ਪਾਇਆ (ਹੁੰਦਾ) ਹੈ । ਮਨੁੱਖ ਦੀ ਕਚਹਿਰੀ ਵਿਚੋਂ ਤਾਂ ਮਨੁੱਖ ਨੱਸ ਭੱਜ ਕੇ ਭੀ ਕਿਤੇ ਖਿਸਕ ਸਕਦਾ ਹੈ, ਪਰ ਰੱਬ ਦੀ ਹਕੂਮਤਿ ਤੋਂ ਭੱਜ ਕੇ ਕੋਈ ਕਿੱਥੇ ਜਾ ਸਕਦਾ ਹੈ? ਇਹੋ ਜਿਹਾ ਹਾਕਮ ਹਰੀ ਭਗਤਾਂ ਦੇ ਹਿਰਦੇ ਵਿਚ ਵੱਸਿਆ ਹੋਇਆ ਹੈ, ਉਸ ਨੇ “ਰਹਿੰਦੇ ਖੁੰਹਦੇ” ਸਾਰੇ ਜੀਵਾਂ ਨੂੰ ਲਿਆ ਕੇ ਭਗਤ ਜਨਾਂ ਦੇ ਅੱਗੇ ਖੜੇ ਕਰ ਦਿੱਤਾ ਹੈ (ਭਾਵ, ਚਰਨੀਂ ਲਿਆ ਪਾਇਆ ਹੈ) । ਪ੍ਰਭੂ ਦੀ ਖ਼ਾਸ ਮੇਹਰ ਨਾਲ ਹੀ ਪ੍ਰਭੂ ਦੇ ਨਾਮ ਦੀ ਵਡਿਆਈ (ਕਰਨ ਦਾ ਗੁਣ) ਪ੍ਰਾਪਤ ਹੁੰਦਾ ਹੈ; ਸਤਿਗੁਰੂ ਦੇ ਸਨਮੁਖ ਹੋ ਕੇ ਕੋਈ ਵਿਰਲਾ ਹੀ (ਨਾਮ) ਸਿਮਰਦਾ ਹੈ ।੧੪। ਵਾਹਿਗੁਰੂ ਜੀ ਕਾ ਖਾਲਸਾ ਵਾਹਿਗੁਰੂ ਜੀ ਕੀ ਫਤਿਹ
💐🌺🌹 ਅਗਸਤ 12, 2026💐 ਬੁੱਧਵਾਰ,28 ਸਾਉਣ (ਸੰਮਤ ੫੫੮ ਨਾਨਕਸ਼ਾਹੀ) 🌺🌺🌺🌺🌺🌺🌺🌺🌺🌺🌺
видео или голосовое, без подписи
видео или голосовое, без подписи
видео или голосовое, без подписи
🍃🌹💐 ਅੱਜ ਦਾ ਹੁਕਮਨਾਮਾ ਸਾਹਿਬ🙏 (ਆਡੀਓ) ┈ ┈┉❀🍃🌺🍃❀┉┈ ┈
🍃🌹💐 ਅੱਜ ਦਾ ਫੁਰਮਾਨ ਸੱਚਖੰਡ ਸ਼੍ਰੀ ਹਰਿਮੰਦਰ ਸਾਹਿਬ ਸੋਰਠਿ ਮਹਲਾ ੫ ॥ ਮੇਰਾ ਸਤਿਗੁਰੁ ਰਖਵਾਲਾ ਹੋਆ ॥ ਧਾਰਿ ਕ੍ਰਿਪਾ ਪ੍ਰਭ ਹਾਥ ਦੇ ਰਾਖਿਆ ਹਰਿ ਗੋਵਿਦੁ ਨਵਾ ਨਿਰੋਆ ॥੧॥ ਰਹਾਉ ॥ ਤਾਪੁ ਗਇਆ ਪ੍ਰਭਿ ਆਪਿ ਮਿਟਾਇਆ ਜਨ ਕੀ ਲਾਜ ਰਖਾਈ ॥ ਸਾਧਸੰਗਤਿ ਤੇ ਸਭ ਫਲ ਪਾਏ ਸਤਿਗੁਰ ਕੈ ਬਲਿ ਜਾਂਈ ॥੧॥ ਹਲਤੁ ਪਲਤੁ ਪ੍ਰਭ ਦੋਵੈ ਸਵਾਰੇ ਹਮਰਾ ਗੁਣੁ ਅਵਗੁਣੁ ਨ ਬੀਚਾਰਿਆ ॥ ਅਟਲ ਬਚਨੁ ਨਾਨਕ ਗੁਰ ਤੇਰਾ ਸਫਲ ਕਰੁ ਮਸਤਕਿ ਧਾਰਿਆ ॥੨॥੨੧॥੪੯॥ ਪੰਜਾਬੀ ਵਿਆਖਿਆ ਹੇ ਭਾਈ! ਮੇਰਾ ਗੁਰੂ (ਮੇਰਾ) ਸਹਾਈ ਬਣਿਆ ਹੈ, (ਗੁਰੂ ਦੀ ਸ਼ਰਨ ਦੀ ਬਰਕਤਿ ਨਾਲ) ਪ੍ਰਭੂ ਨੇ ਕਿਰਪਾ ਕਰ ਕੇ (ਆਪਣੇ) ਹੱਥ ਦੇ ਕੇ (ਬਾਲਕ ਹਰਿ ਗੋਬਿੰਦ ਨੂੰ) ਬਚਾ ਲਿਆ ਹੈ, (ਹੁਣ ਬਾਲਕ) ਹਰਿ ਗੋਬਿੰਦ ਬਿਲਕੁਲ ਰਾਜ਼ੀ-ਬਾਜ਼ੀ ਹੋ ਗਿਆ ਹੈ ।੧।(ਹੇ ਭਾਈ! ਬਾਲਕ ਹਰਿ ਗੋਬਿੰਦ ਦਾ) ਤਾਪ ਲਹਿ ਗਿਆ ਹੈ, ਪ੍ਰਭੂ ਨੇ ਆਪ ਉਤਾਰਿਆ ਹੈ, ਪ੍ਰਭੂ ਨੇ ਆਪਣੇ ਸੇਵਕ ਦੀ ਇੱਜ਼ਤ ਰੱਖ ਲਈ ਹੈ । ਹੇ ਭਾਈ! ਗੁਰੂ ਦੀ ਸੰਗਤਿ ਤੋਂ (ਮੈਂ) ਸਾਰੇ ਫਲ ਪ੍ਰਾਪਤ ਕੀਤੇ ਹਨ, ਮੈਂ (ਸਦਾ) ਗੁਰੂ ਤੋਂ (ਹੀ) ਕੁਰਬਾਨ ਜਾਂਦਾ ਹਾਂ ।੧।(ਹੇ ਭਾਈ ਜੇਹੜਾ ਭੀ ਮਨੁੱਖ ਪ੍ਰਭੂ ਦਾ ਪੱਲਾ ਫੜੀ ਰੱਖਦਾ ਹੈ, ਉਸ ਦਾ) ਇਹ ਲੋਕ ਤੇ ਪਰਲੋਕ ਦੋਵੇਂ ਹੀ ਪਰਮਾਤਮਾ ਸਵਾਰ ਦੇਂਦਾ ਹੈ, ਅਸਾਂ ਜੀਵਾਂ ਦਾ ਕੋਈ ਗੁਣ ਜਾਂ ਔਗੁਣ ਪਰਮਾਤਮਾ ਚਿੱਤ ਵਿਚ ਨਹੀਂ ਰੱਖਦਾ । ਹੇ ਨਾਨਕ! (ਆਖ—) ਹੇ ਗੁਰੂ! ਤੇਰਾ (ਇਹ) ਬਚਨ ਕਦੇ ਟਲਣ ਵਾਲਾ ਨਹੀਂ (ਕਿ ਪਰਮਾਤਮਾ ਹੀ ਜੀਵ ਦਾ ਲੋਕ ਪਰਲੋਕ ਵਿਚ ਰਾਖਾ ਹੈ) । ਹੇ ਗੁਰੂ! ਤੂੰ ਆਪਣਾ ਬਰਕਤਿ ਵਾਲਾ ਹੱਥ (ਅਸਾਂ ਜੀਵਾਂ ਦੇ) ਮੱਥੇ ਉੱਤੇ ਰੱਖਦਾ ਹੈਂ ।੨।੨੧।੪੯। ਵਾਹਿਗੁਰੂ ਜੀ ਕਾ ਖਾਲਸਾ ਵਾਹਿਗੁਰੂ ਜੀ ਕੀ ਫਤਿਹ
💐🌺🌹 ਅਗਸਤ 10, 2026💐 ਸੋਮਵਾਰ,26 ਸਾਉਣ (ਸੰਮਤ ੫੫੮ ਨਾਨਕਸ਼ਾਹੀ) 🌺🌺🌺🌺🌺🌺🌺🌺🌺🌺🌺
видео или голосовое, без подписи
видео или голосовое, без подписи
видео или голосовое, без подписи
Movie 🎥 Group fer to ban ho gya hai‼️ Kise ne report mar ditti!
видео или голосовое, без подписи